ਭਾਰਤ ਨੇ ਕਰਾਚੀ ਧਮਾਕੇ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ, ਕਿਹਾ ਕਿ ਪਾਕਿਸਤਾਨ ਨੂੰ ਆਪਣੀ ਮੰਜੀ ਥੱਲੇ ਸੋਟਾ ਫੋਰਨਾ ਚਾਹੀਦਾ

18
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ

ਭਾਰਤ ਨੇ ਪਾਕਿਸਤਾਨੀ ਰਿਪੋਰਟਾਂ ਨੂੰ ਸਪੱਸ਼ਟ ਤੌਰ ‘ਤੇ ਰੱਦ ਕਰ ਦਿੱਤਾ ਹੈ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸ਼ਨੀਵਾਰ ਨੂੰ ਕਰਾਚੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਪਿੱਛੇ ਭਾਰਤ ਦਾ ਹੱਥ ਸੀ। ਇਨ੍ਹਾਂ ਰਿਪੋਰਟਾਂ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇੱਕ “ਭਾਰਤੀ ਪ੍ਰੌਕਸੀ” (ਭਾਰਤੀ ਇਸ਼ਾਰੇ ‘ਤੇ ਕੰਮ ਕਰਨ ਵਾਲਾ ਕੋਈ ਵਿਅਕਤੀ) ਨੇ ਇਹ ਹਮਲਾ ਕੀਤਾ ਹੈ। ਦੂਜੇ ਪਾਸੇ, ਭਾਰਤ ਨੇ ਪਾਕਿਸਤਾਨ ਨੂੰ ਆਪਣੇ ਅੰਦਰ ਝਾਤੀ ਮਾਰਨ ਅਤੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਠੋਸ ਕਾਰਵਾਈ ਕਰਨ ਲਈ ਕਿਹਾ ਹੈ।

ਸ਼ਨੀਵਾਰ ਰਾਤ ਨੂੰ ਕਰਾਚੀ ਵਿੱਚ ਨੀਮ ਫੌਜੀ ਦਸਤੇ ਪਾਕਿਸਤਾਨ ਰੇਂਜਰਸ ਦੇ ਸੂਬਾਈ ਹੈੱਡਕੁਆਰਟਰ ‘ਤੇ ਹੋਏ ਹਮਲੇ ਵਿੱਚ ਤਿੰਨ ਪਾਕਿਸਤਾਨੀ ਸੁਰੱਖਿਆ ਮੁਲਾਜ਼ਮ ਅਤੇ ਤਿੰਨ ਅੱਤਵਾਦੀ ਮਾਰੇ ਗਏ।

ਪਾਕਿਸਤਾਨੀ ਤਾਲਿਬਾਨ ਦੇ ਇੱਕ ਵੱਖਰੇ ਸਮੂਹ, ਜਮਾਤ–ਉਲ–ਅਹਰਾਰ ਨੇ ਕਰਾਚੀ ਹਮਲੇ ਦੀ ਜ਼ਿੰਮੇਵਾਰੀ ਲਈ। ਪਾਕਿਸਤਾਨ ਦੀ ਫੌਜ ਅਤੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਦਾਅਵਾ ਕੀਤਾ ਕਿ ਹਮਲਾ ਇੱਕ “ਭਾਰਤੀ ਪ੍ਰੌਕਸੀ” ਵੱਲੋਂ ਕੀਤਾ ਗਿਆ ਸੀ, ਪਰ ਉਨ੍ਹਾਂ ਦੇ ਦੋਸ਼ਾਂ ਦਾ ਸਮਰਥਨ ਕਰਨ ਲਈ ਕੋਈ ਸਬੂਤ ਨਹੀਂ ਦਿੱਤਾ।

ਬੇਬੁਨਿਆਦ ਦੋਸ਼ – ਰਣਧੀਰ ਜੈਸਵਾਲ

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਅਸੀਂ ਕਰਾਚੀ ਵਿੱਚ ਹਾਲ ਹੀ ਵਿੱਚ ਵਾਪਰੀ ਘਟਨਾ ਦੇ ਸਬੰਧ ਵਿੱਚ ਪਾਕਿਸਤਾਨੀ ਰਿਪੋਰਟਾਂ ਨੂੰ ਭਾਰਤ ਵਿਰੁੱਧ ਬੇਬੁਨਿਆਦ ਦੋਸ਼ ਲਗਾਉਂਦੇ ਦੇਖਿਆ ਹੈ।“

 

ਕਰਾਚੀ ਧਮਾਕੇ ਦੇ ਦੋਸ਼ਾਂ 'ਤੇ ਭਾਰਤ ਦਾ ਜਵਾਬ
ਕਰਾਚੀ ਧਮਾਕੇ ਦੇ ਦੋਸ਼ਾਂ ‘ਤੇ ਭਾਰਤ ਦਾ ਜਵਾਬ

ਉਨ੍ਹਾਂ ਅੱਗੇ ਕਿਹਾ, “ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਾਂ। ਦੂਜਿਆਂ ‘ਤੇ ਉਂਗਲਾਂ ਚੁੱਕਣ ਦੀ ਬਜਾਏ, ਪਾਕਿਸਤਾਨ ਲਈ ਇਹ ਬਿਹਤਰ ਹੋਵੇਗਾ ਕਿ ਉਹ ਆਤਮ–ਨਿਰੀਖਣ ਕਰੇ, ਆਪਣੀ ਧਰਤੀ ‘ਤੇ ਕੰਮ ਕਰ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਠੋਸ ਕਾਰਵਾਈ ਕਰੇ, ਅਤੇ ਅੱਤਵਾਦ ਨੂੰ ਰਾਜ ਨੀਤੀ ਵਜੋਂ ਵਰਤਣ ਦੀ ਆਪਣੀ ਆਦਤ ਨੂੰ ਛੱਡ ਦੇਵੇ।“

ਰੇਂਜਰਸ ਹੈੱਡਕੁਆਰਟਰ ਹਮਲਾ:

ਸ਼ਨੀਵਾਰ ਸ਼ਾਮ ਨੂੰ, ਇੱਕ ਅੱਤਵਾਦੀ ਨੇ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਪਾਕਿਸਤਾਨ ਰੇਂਜਰਸ ਹੈੱਡਕੁਆਰਟਰ ਵਿੱਚ ਧਮਾਕਾਖੇਜ ਨਾਲ ਭਰੀ ਇੱਕ ਗੱਡੀ ਨਾਲ ਟੱਕਰ ਮਾਰ ਦਿੱਤੀ, ਜਿਸ ਨਾਲ ਸੁਰੱਖਿਆ ਬਲਾਂ ਨਾਲ ਭਿਆਨਕ ਗੋਲੀਬਾਰੀ ਹੋਈ।

ਲਗਭਗ ਡੇਢ ਘੰਟੇ ਤੱਕ ਚੱਲੇ ਮੁਕਾਬਲੇ ਵਿੱਚ ਪਾਕਿਸਤਾਨ ਰੇਂਜਰਸ ਦੇ ਤਿੰਨ ਮੈਂਬਰ ਮਾਰੇ ਗਏ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪਾਕਿਸਤਾਨੀ ਫੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ ਤਿੰਨ ਅੱਤਵਾਦੀ ਮਾਰੇ ਗਏ ਅਤੇ ਇੱਕ ਚੌਥਾ, ਇੱਕ ਅਫਗਾਨ ਨਾਗਰਿਕ, ਫੜਿਆ ਗਿਆ।

ਫੌਜ ਨੇ ਕਿਹਾ ਕਿ ਪਾਕਿਸਤਾਨ ਹਮਲੇ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਬਦਲਾ ਲਵੇਗਾ। ਪਾਕਿਸਤਾਨ ਨੇ ਹਾਲ ਹੀ ਦੇ ਮਹੀਨਿਆਂ ਵਿੱਚ ਅਫਗਾਨਿਸਤਾਨ ਵਿੱਚ ਹਵਾਈ ਹਮਲੇ ਕੀਤੇ ਹਨ, ਇਹ ਦਾਅਵਾ ਕਰਦੇ ਹੋਏ ਕਿ ਉਨ੍ਹਾਂ ਨੇ ਦੇਸ਼ ਦੇ ਅੰਦਰ ਹਮਲਿਆਂ ਲਈ ਜ਼ਿੰਮੇਵਾਰ ਅੱਤਵਾਦੀਆਂ ਨੂੰ ਨਿਸ਼ਾਨਾ ਬਣਾਇਆ ਹੈ।

ਭਾਰਤ ਨੇ ਹਾਲ ਹੀ ਦੇ ਸਾਲਾਂ ਵਿੱਚ ਇਸੇ ਤਰ੍ਹਾਂ ਦੇ ਅੱਤਵਾਦੀ ਹਮਲਿਆਂ ਵਿੱਚ ਸ਼ਾਮਲ ਹੋਣ ਦੇ ਪਾਕਿਸਤਾਨੀ ਅਧਿਕਾਰੀਆਂ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ।