ਐੱਲਓਸੀ ਨੇੜੇ ਬਾਰੂਦੀ ਸੁਰੰਗ ਧਮਾਕਾ: ਫੌਜ ਦੇ ਅਧਿਕਾਰੀ ਅਤੇ ਜਵਾਨ ਦੀ ਮੌਤ

23
ਜੰਮੂ-ਕਸ਼ਮੀਰ
ਲੈਫਟੀਨੈਂਟ ਰਿਸ਼ੀ ਕੁਮਾਰ (ਫਾਈਲ)

ਜੰਮੂ-ਕਸ਼ਮੀਰ ‘ਚ ਪਾਕਿਸਤਾਨ ਨਾਲ ਲੱਗਦੀ ਕੰਟ੍ਰੋਲ ਰੇਖਾ (ਐੱਲ.ਓ.ਸੀ.) ‘ਤੇ ਬਾਰੂਦੀ ਸੁਰੰਗ ਦੇ ਧਮਾਕੇ ‘ਚ ਭਾਰਤੀ ਫੌਜ ਦੇ ਇੱਕ ਅਧਿਕਾਰੀ ਅਤੇ ਇੱਕ ਜਵਾਨ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਸ਼ਾਮ ਰਾਜੌਰੀ ਦੇ ਨੌਸ਼ਹਿਰਾ ਸੈਕਟਰ ‘ਚ ਵਾਪਰੀ ਜਦੋਂ ਫੌਜ ਦੀ ਟੁਕੜੀ ਗਸ਼ਤ ‘ਤੇ ਸੀ। ਇਸ ਘਟਨਾ ਵਿੱਚ ਲੈਫਟੀਨੈਂਟ ਰਿਸ਼ੀ ਕੁਮਾਰ ਅਤੇ ਕਾਂਸਟੇਬਲ ਮਨਜੀਤ ਸਿੰਘ ਸ਼ਹੀਦ ਹੋ ਗਏ ਜਦਕਿ ਇੱਕ ਹੋਰ ਜਵਾਨ ਜ਼ਖ਼ਮੀ ਹੋ ਗਿਆ।

ਲੈਫਟੀਨੈਂਟ ਰਿਸ਼ੀ ਕੁਮਾਰ ਬਿਹਾਰ ਦੇ ਬੇਗੂਸਰਾਏ ਦਾ ਵਸਨੀਕ ਸੀ ਜਦਕਿ ਮਨਜੀਤ ਸਿੰਘ ਦਾ ਪਰਿਵਾਰ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਸਿਰਵੇ ਵਾਲਾ ਵਿੱਚ ਰਹਿੰਦਾ ਹੈ। ਜੰਮੂ ‘ਚ ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਦੇਵੇਂਦਰ ਆਨੰਦ ਨੇ ਦੱਸਿਆ ਕਿ ਲੈਫਟੀਨੈਂਟ ਰਿਸ਼ੀ ਕੁਮਾਰ ਅਤੇ ਹੋਰ ਜਵਾਨ ਗਸ਼ਤ ਦੌਰਾਨ ਸੁਰੰਗ ਦੇ ਧਮਾਕੇ ‘ਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਸ ਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ ਪਰ ਇਸ ਦੌਰਾਨ ਲੈਫਟੀਨੈਂਟ ਰਿਸ਼ੀ ਅਤੇ ਸਿਪਾਹੀ ਮਨਜੀਤ ਨੇ ਆਪਣੀ ਜਾਨ ਦੇ ਦਿੱਤੀ। ਤੀਜੇ ਜ਼ਖ਼ਮੀ ਫ਼ੌਜੀ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ।

ਭਾਰਤ ਦੇ ਥਲ ਸੈਨਾ ਦੇ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਅਤੇ ਫੌਜ ਨੇ ਲੈਫਟੀਨੈਂਟ ਰਿਸ਼ੀ ਕੁਮਾਰ ਅਤੇ ਸਿਪਾਹੀ ਮਨਜੀਤ ਸਿੰਘ ਦੀ ਮਹਾਨ ਕੁਰਬਾਨੀ ਨੂੰ ਸਲਾਮ ਕੀਤਾ ਹੈ। ਉਨ੍ਹਾਂ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ।