ਸਰਦਾਰ ਪਟੇਲ ਕੌਮੀ ਏਕਤਾ ਅਵਾਰਡ ਲਈ ਆਨਲਾਈਨ ਨਾਮਜ਼ਦਗੀ ਪ੍ਰਕਿਰਿਆ ਦੀ ਤਰੀਕ ਵਧਾਈ ਗਈ

224
ਸਰਦਾਰ ਪਟੇਲ ਰਾਸ਼ਟਰੀ ਏਕਤਾ ਪੁਰਸਕਾਰ

ਸਰਦਾਰ ਪਟੇਲ ਰਾਸ਼ਟਰੀ ਏਕਤਾ ਪੁਰਸਕਾਰ ਲਈ ਆਨਲਾਈਨ ਨਾਮਜ਼ਦਗੀ ਪ੍ਰਕਿਰਿਆ 15 ਅਗਸਤ ਤੱਕ ਵਧਾ ਦਿੱਤੀ ਗਈ ਹੈ। ਭਾਰਤ ਦੀ ਏਕਤਾ ਅਤੇ ਅਖੰਡਤਾ ਵਿੱਚ ਯੋਗਦਾਨ ਪਾਉਣ ਲਈ ਇਹ ਸਰਵ-ਉੱਚ ਨਾਗਰਿਕ ਪੁਰਸਕਾਰ ਹੈ ਅਤੇ ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੀ ਵੈਬਸਾਈਟ ‘ਤੇ ਨਾਮਜ਼ਦਗੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ, ਇਸ ਐਵਾਰਡ ਲਈ ਯੋਗਤਾ ਲਿੰਕ https://nationalunityawards.mha.gov.in ਆਦਿ ‘ਤੇ ਕਲਿੱਕ ਕਰਕੇ ਪੁਸਰਕਾਰ ਦੀ ਪਾਤਰਤਾ ਆਦੀ ਨਾਲ ਸਬੰਧਤ ਜਾਣਕਾਰੀ ਵੀ ਲਈ ਜਾ ਸਕਦੀ ਹੈ।

ਭਾਰਤ ਸਰਕਾਰ ਨੇ ਇਹ ਪੁਰਸਕਾਰ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਨਾਮ ‘ਤੇ ਸ਼ੁਰੂ ਕੀਤਾ ਹੈ। ਇਹ ਪੁਰਸਕਾਰ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜਬੂਤ ਅਤੇ ਅਖੰਡ ਭਾਰਤ ਦੀਆਂ ਕਦਰਾਂ ਕੀਮਤਾਂ ਨੂੰ ਮਜਬੂਤ ਕਰਨ ਲਈ ਇੱਕ ਮਹੱਤਵਪੂਰਣ ਅਤੇ ਪ੍ਰੇਰਣਾਦਾਇਕ ਯੋਗਦਾਨ ਨੂੰ ਮਾਨਤਾ ਦਿੰਦਾ ਹੈ।